੧੦
ਦਿਨੁ ਕਰਿ ਕੈ ਕੀਤੀ ਰਾਤਿ ॥ ਖਸਮੁ ਵਿਸਾਰਹਿ ਤੇ ਕਮਜਾਤਿ ॥ ਨਾਨਕ ਨਾਵੈ ਬਾਝੁ ਸਨਾਤਿ ॥ ੪ ॥ ੩ ॥ ਰਾਗੁ ਗੂਜਰੀ ਮਹਲਾ ੪ ॥ ਹਰਿ ਕੇ ਜਨ ਸਤਿਗੁਰ ਸਤਪੁਰਖਾ ਬਿਨਉ ਕਰਉ ਗੁਰ ਪਾਸਿ ॥ ਹਮ ਕੀਰੇ ਕਿਰਮ ਸਤਿਗੁਰ ਸਰਣਾਈ ਕਰਿ ਦਇਆ ਨਾਮੁ ਪਰਗਾਸਿ ॥ ੧ ॥ ਮੇਰੇ ਮੀਤ ਗੁਰਦੇਵ ਮੋ ਕਉ ਰਾਮ ਨਾਮੁ ਪਰਗਾਸਿ ॥ ਗੁਰਮਤਿ ਨਾਮੁ ਮੇਰਾ ਪ੍ਰਾਨ ਸਖਾਈ ਹਰਿ ਕੀਰਤਿ ਹਮਰੀ ਰਹਰਾਸਿ ॥ ੧ ॥ ਰਹਾਉ ॥ ਹਰਿ ਜਨ ਕੇ ਵਡਭਾਗ ਵਡੇਰੇ ਜਿਨ ਹਰਿ ਹਰਿ ਸਰਧਾ ਹਰਿ ਪਿਆਸ ॥ ਹਰਿ ਹਰਿ ਨਾਮੁ ਮਿਲੈ ਤ੍ਰਿਪਤਾਸਹਿ ਮਿਲਿ ਸੰਗਤਿ ਗੁਣ ਪਰਗਾਸਿ ॥ ੨ ॥ ਜਿਨ ਹਰਿ ਹਰਿ ਹਰਿ ਰਸੁ ਨਾਮੁ ਨ ਪਾਇਆ ਤੇ ਭਾਗਹੀਣ ਜਮ ਪਾਸਿ ॥ ਜੋ ਸਤਿਗੁਰ ਸਰਣਿ ਸੰਗਤਿ ਨਹੀ ਆਏ ਧ੍ਰਿਗੁ ਜੀਵੇ ਧ੍ਰਿਗੁ ਜੀਵਾਸਿ ॥ ੩ ॥ ਜਿਨ ਹਰਿ ਜਨ ਸਤਿਗੁਰ ਸੰਗਤਿ ਪਾਈ ਤਿਨ ਧੁਰਿ ਮਸਤਕਿ ਲਿਖਿਆ ਲਿਖਾਸਿ ॥ ਧਨੁ ਧੰਨ ਸਤ ਸੰਗਤਿ ਜਿਤੁ ਹਰਿ ਰਸੁ ਪਾਇਆ ਮਿਲ ਜਨ ਨਾਨਕ ਨਾਮੁ ਪਰਗਾਸਿ ॥ ੪ ॥ ੪ ॥ ਰਾਗੁ ਗੂਜਰੀ ਮਹਲਾ ੫ ॥ ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ ॥ ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ ਆਗੈ ਕਰ ਧਰਿਆ ॥ ੧ ॥ ਮੇਰੇ ਮਾਧਉ ਜੀ ਸਤਸੰਗਤਿ ਮਿਲੇ ਸੁ ਤਰਿਆ ॥ ਗੁਰ ਪਰਸਾਦਿ ਪਰਮ ਪਦੁ ਪਾਇਆ ਸੂਕੇ ਕਾਸਟ ਹਰਿਆ ॥ ੧ ॥ ਰਹਾਉ ॥ ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ ਨ ਕਿਸ ਕੀ ਧਰਿਆ ॥ ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ ਭਉ ਕਰਿਆ ॥ ੨ ॥ ਊਡੇ ਊਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥ ਤਿਨ ਕਵਣੁ ਖਲਾਵੈ ਕਵਣੁ ਚੁਗਾਵੈ ਮਨ ਮਹਿ ਸਿਮਰਨੁ ਕਰਿਆ ॥ ੩ ॥ ਸਭਿ ਨਿਧਾਨ ਦਸ ਅਸਟ ਸਿਧਾਨ ਠਾਕੁਰ ਕਰ ਤਲ ਧਰਿਆ ॥ ਜਨ ਨਾਨਕ ਬਲਿ ਬਲਿ ਸਦ ਬਲਿ ਜਾਈਐ ਤੇਰਾ ਆੰਤੁ ਨ ਪਾਰਾਵਰਿਆ ॥ ੪ ॥ ੫ ॥

ਰਾਗੁ ਆਸਾ ਮਹਲਾ ੪ ਸੋ ਪੁਰਖੁ ॥ ੴ ਸਤਿਗੁਰ ਪ੍ਰਸਾਦਿ ॥
ਸੋ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮ ਅਪਾਰਾ ॥ ਸਭਿ ਧਿਆਵਹਿ ਸਭਿ ਧਿਆਵਹਿ ਤੁਧੁ ਜੀ ਹਰਿ ਸਚੇ ਸਿਰਜਣਹਾਰਾ ॥ ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ ॥ ਹਰਿ ਧਿਆਵਹੁ ਸੰਤਹੁ ਜੀ ਸਭਿ ਦੂਖ ਵਿਸਾਰਣਹਾਰਾ ॥ ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕੁ ਜੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥