ਮਨਿ ਰਹਹਿ ਉਦਾਸੁ ॥ ਅਸੰਖ ਭਗਤ ਗੁਣ ਗਿਆਨ ਵੀਚਾਰ ॥ ਅਸੰਖ ਸਤੀ ਅਸੰਖ ਦਾਤਾਰ ॥ ਅਸੰਖ ਸੂਰ ਮੁਹ ਭਖ ਸਾਰ ॥ ਅਸੰਖ ਮੋਨਿ ਲਿਵ ਲਾਇ ਤਾਰ ॥ ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥ ੧੭ ॥ ਅਸੰਖ ਮੂਰਖ ਅੰਧ ਘੋਰ ॥ ਅਸੰਖ ਚੋਰ ਹਰਾਮਖੋਰ ॥ ਅਸੰਖ ਅਮਰ ਕਰਿ ਜਾਹਿ ਜੋਰ ॥ ਅਸੰਖ ਗਲ ਵਢ ਹਤਿਆ ਕਮਾਹਿ ॥ ਅਸੰਖ ਪਾਪੀ ਪਾਪੁ ਕਰ ਜਾਹਿ ॥ ਅਸੰਖ ਕੂੜਿਆਰ ਕੂੜੇ ਫਿਰਾਹਿ ॥ ਅਸੰਖ ਮਲੇਛ ਮਲੁ ਭਖਿ ਖਾਹਿ ॥ ਅਸੰਖ ਨਿੰਦਕ ਸਿਰਿ ਕਰਹਿ ਭਾਰੁ ॥ ਨਾਨਕੁ ਨੀਚੁ ਕਹੈ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਾਲਮਤਿ ਨਿਰੰਕਾਰ ॥ ੧੮ ॥ ਅਸੰਖ ਨਾਵ ਅਸੰਖ ਥਾਵ ॥ ਅਗੰਮ ਅਗੰਮ ਅਸੰਖ ਲੋਅ ॥ ਅਸੰਖ ਕਹਹਿ ਸਿਰਿ ਭਾਰੁ ਹੋਇ ॥ ਅਖਰੀ ਨਾਸੁ ਅਖਰੀ ਸਾਲਾਹ ॥ ਅਖਰੀ ਗਿਆਨੁ ਗੀਤ ਗੁਣ ਗਾਹ ॥ ਅਖਰੀ ਲਿਖਣੁ ਬੋਲਣ ਬਾਣਿ ॥ ਅਖਰਾ ਸਿਰਿ ਸੰਜੋਗੁ ਵਖਾਣਿ ॥ ਜਿਨਿ ਏਹਿ ਲਿਖੇ ਤਿਸੁ ਸਿਰਿ ਨਾਹਿ ॥ ਜਿਵ ਫੁਰਮਾਏ ਤਿਵ ਤਿਵ ਪਾਹਿ ॥ ਜੇਤਾ ਕੀਤਾ ਤੇਤਾ ਨਾਉ ॥ ਵਿਣੁ ਨਾਵੈ ਨਾਹੀ ਕੋ ਥਾਉ ॥ ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥ ੧੯ ॥ ਭਰੀਐ ਹਥੁ ਪੈਰੁ ਤਨੁ ਦੇਹੁ ॥ ਪਾਣੀ ਧੋਤੈ ਉਤਰਸੁ ਖੇਹ ॥ ਮੂਤ ਪਲੀਤੀ ਕਪੜੁ ਹੋਇ ॥ ਦੇ ਸਾਬੂਣੁ ਲਈਐ ਓਹੁ ਧੋਇ ॥ ਭਰਿਐ ਮਤਿ ਪਾਪਾ ਕੈ ਸੰਗਿ ॥ ਓਹੁ ਧੋਪੈ ਨਾਵੈ ਕੈ ਰੰਗਿ ॥ ਪੁੰਨੀ ਪਾਪੀ ਆਖਣੁ ਨਾਹਿ ॥ ਕਰਿ ਕਰਿ ਕਰਣਾ ਲਿਖਿ ਲੈ ਜਾਹੁ ॥ ਆਪੇ ਬੀਜਿ ਆਪੇ ਹੀ ਖਾਹੁ ॥ ਨਾਨਕ ਹੁਕਮੀ ਆਵਹੁ ਜਾਹੁ ॥ ੨੦ ॥ ਤੀਰਥੁ ਤਪੁ ਦਇਆ ਦਤੁ ਦਾਨੁ ॥ ਜੇ ਕੋ ਪਾਵੈ ਤਿਲ ਕਾ ਮਾਨੁ ॥ ਸੁਣਿਆ ਮੰਨਿਆ ਮਨਿ ਕੀਤਾ ਭਾਉ ॥ ਅੰਤਰਗਤਿ ਤੀਰਥਿ ਮਲਿ ਨਾਉ ॥ ਸਭਿ ਗੁਣ ਤੇਰੇ ਮੈ ਨਾਹੀ ਕੋਇ ॥ ਵਿਣੁ ਗੁਣ ਕੀਤੇ ਭਗਤਿ ਨ ਹੋਇ ॥ ਸੁਅਸਤਿ ਆਥਿ ਬਾਣੀ ਬਰਮਾਉ ॥ ਸਤਿ ਸੁਹਾਣੁ ਸਦਾ ਮਨਿ ਚਾਉ ॥ ਕਵਣੁ ਸੁ ਵੇਲਾ ਵਖਤੁ ਕਵਣੁ ਕਵਣ ਥਿਤਿ ਕਵਣੁ ਵਾਰੁ ॥ ਕਵਣਿ ਸਿ ਰੁਤੀ ਮਾਹੁ ਕਵਣ ਜਿਤੁ ਹੋਆ ਆਕਾਰੁ ॥ ਵੇਲ ਨ ਪਾਈਆ ਪੰਡਤੀ ਜੇ ਹੋਵੈ ਲੇਖੁ ਪੁਰਾਣੁ ॥ ਵਖਤੁ ਨ ਪਾਇਓ ਕਾਦੀਆ ਜਿ ਲਿਖਨਿ ਲੇਖੁ ਕੁਰਾਣੁ ॥ ਥਿਤਿ ਵਾਰੁ ਨਾ ਜੋਗੀ ਜਾਣੈ ਰੁਤਿ ਮਾਹੁ ਨਾ ਕੋਈ ॥ ਜਾ ਕਰਤਾ ਸਿਰਠੀ ਕਉ ਸਾਜੇ ਆਪੇ ਜਾਣੈ ਸੋਈ ॥ ਕਿਵ ਕਰਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥