ਆਖਹਿ ਗੋਪੀ ਤੈ ਗੋਵਿੰਦ ॥ ਆਖਹਿ ਈਸਰ ਆਖਹਿ ਸਿਧ ॥ ਆਖਹਿ ਕੇਤੇ ਕੀਤੇ ਬੁਧ ॥ ਆਖਹਿ ਦਾਨਵ ਆਖਹਿ ਦੇਵ ॥ ਆਖਹਿ ਸੁਰਿ ਨਰ ਮੁਨਿ ਜਨ ਸੇਵ ॥ ਕੇਤੇ ਆਖਹਿ ਆਖਣਿ ਪਾਹਿ ॥ ਕੇਤੇ ਕਹਿ ਕਹਿ ਉਠਿ ਉਠਿ ਜਾਹਿ ॥ ਏਤੇ ਕੀਤੇ ਹੋਰਿ ਕਰੇਹਿ ॥ ਤਾ ਆਖਿ ਨ ਸਕਹਿ ਕੇਈ ਕੇਇ ॥ ਜੇਵਡੁ ਭਾਵੈ ਤੇਵਡੁ ਹੋਇ ॥ ਨਾਨਕ ਜਾਣੈ ਸਾਚਾ ਸੋਇ ॥ ਜੇ ਕੋ ਆਖੈ ਬੋਲੁ ਵਿਗਾੜੁ ॥ ਤਾ ਲਿਖੀਐ ਸਿਰਿ ਗਾਵਾਰਾ ਗਾਵਾਰੁ ॥ ੨੬ ॥ ਸੋ ਦਰੁ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥ ਵਾਜੇ ਨਾਦ ਅਨੇਕ ਅਸੰਖਾ ਕੇਤੇ ਵਾਵਣਹਾਰੇ ॥ ਕੇਤੇ ਰਾਗ ਪਰੀ ਸਿਉ ਕਹੀਅਨਿ ਕੇਤੇ ਗਾਵਣਹਾਰੇ ॥ ਗਾਵਹਿ ਤੁਹਨੋ ਪਉਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥ ਗਾਵਹਿ ਚਿਤੁ ਗੁਪਤੁ ਲਿਖਿ ਜਾਣਹਿ ਲਿਖਿ ਲਿਖਿ ਧਰਮੁ ਵੀਚਾਰੇ ॥ ਗਾਵਹਿ ਈਸਰੁ ਬਰਮਾ ਦੇਵੀ ਸੋਹਨਿ ਸਦਾ ਸਵਾਰੇ ॥ ਗਾਵਹਿ ਇੰਦ ਇਦਾਸਣਿ ਬੈਠੇ ਦੇਵਤਿਆ ਦਰਿ ਨਾਲੇ ॥ ਗਾਵਹਿ ਸਿਧ ਸਮਾਧੀ ਅੰਦਰਿ ਗਾਵਨਿ ਸਾਧ ਵਿਚਾਰੇ ॥ ਗਾਵਨਿ ਜਤੀ ਸਤੀ ਸੰਤੋਖੀ ਗਾਵਹਿ ਵੀਰ ਕਰਾਰੇ ॥ ਗਾਵਨਿ ਪੰਡਿਤ ਪੜਨਿ ਰਖੀਸਰ ਜੁਗੁ ਜੁਗੁ ਵੇਦਾ ਨਾਲੇ ॥ ਗਾਵਹਿ ਮੋਹਣੀਆ ਮਨੁ ਮੋਹਨਿ ਸੁਰਗਾ ਮਛ ਪਇਆਲੇ ॥ ਗਾਵਨਿ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥ ਗਾਵਹਿ ਜੋਧ ਮਹਾਬਲ ਸੂਰਾ ਗਾਵਹਿ ਖਾਣੀ ਚਾਰੇ ॥ ਗਾਵਹਿ ਖੰਡ ਮੰਡਲ ਵਰਭੰਡਾ ਕਰਿ ਕਰਿ ਰਖੇ ਧਾਰੇ ॥ ਸੇਈ ਤੁਧੁਨੋ ਗਾਵਹਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥ ਹੋਰਿ ਕੇਤੇ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਵੀਚਾਰੇ ॥ ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥ ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥ ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥ ਕਰਿ ਕਰਿ ਵੇਖੈ ਕੀਤਾ ਆਪਣਾ ਜਿਵ ਤਿਸ ਦੀ ਵਡਿਆਈ ॥ ਜੋ ਤਿਸੁ ਭਾਵੈ ਸੋਈ ਕਰਸੀ ਹੁਕਮੁ ਨ ਕਰਣਾ ਜਾਈ ॥ ਸੋ ਪਾਤਿਸਾਹੁ ਸਾਹਾ ਪਾਤਿਸਾਹਿਬੁ ਨਾਨਕ ਰਹਣੁ ਰਜਾਈ ॥ ੨੭ ॥ ਮੁੰਦਾ ਸੰਤੋਖੁ ਸਰਮੁ ਪਤੁ ਝੋਲੀ ਧਿਆਨ ਕੀ ਕਰਹਿ ਬਿਭੂਤਿ ॥ ਖਿੰਥਾ ਕਾਲੁ ਕੁਆਰੀ ਕਾਇਆ ਜੁਗਤਿ ਡੰਡਾ ਪਰਤੀਤਿ ॥ ਆਈ ਪੰਥੀ ਸਗਲ ਜਮਾਤੀ ਮਨਿ ਜੀਤੈ ਜਗੁ ਜੀਤੁ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥ ੨੮ ॥ ਭੁਗਤਿ ਗਿਆਨੁ ਦਇਆ ਭੰਡਾਰਣਿ ਘਟਿ ਘਟਿ ਵਾਜਹਿ ਨਾਦ ॥ ਆਪਿ ਨਾਥੁ ਨਾਥੀ ਸਭ ਜਾਕੀ ਰਿਧਿ ਸਿਧਿ ਅਵਰਾ ਸਾਦ ॥ ਸੰਜੋਗ ਵਿਜੋਗੁ ਦੁਇ ਕਾਰ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥