ਚਲਾਵਹਿ ਲੇਖੇ ਆਵਹਿ ਭਾਗ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥ ੨੯ ॥ ਏਕਾ ਮਾਈ ਜੁਗਤਿ ਵਿਆਈ ਤਿਨਿ ਚੇਲੇ ਪਰਵਾਣੁ ॥ ਇਕੁ ਸੰਸਾਰੀ ਇਕੁ ਭੰਡਾਰੀ ਇਕੁ ਭੰਡਾਰੀ ਇਕੁ ਲਾਇ ਦੀਬਾਣੁ ॥ ਜਿਵ ਤਿਸੁ ਭਾਵੈ ਤਿਵੈ ਚਲਾਵੈ ਜਿਵ ਹੋਵੈ ਫੁਰਮਾਣੁ ॥ ਓਹੁ ਵੇਖੈ ਓਨਾ ਨਦਰਿ ਨ ਆਵੈ ਬਹੁਤਾ ਏਹੁ ਵਿਡਾਣੁ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥ ੩੦ ॥ ਆਸਣੁ ਲੋਇ ਲੋਇ ਭੰਡਾਰ ॥ ਜੋ ਕਿਛੁ ਪਾਇਆ ਸੁ ਏਕਾ ਵਾਰ ॥ ਕਰਿ ਕਰਿ ਵੇਖੈ ਸਿਰਜਣਹਾਰੁ ॥ ਨਾਨਕ ਸਚੇ ਕੀ ਸਾਚੀ ਕਾਰ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥ ੩੧ ॥ ਇਕ ਦੂ ਜੀਭੌ ਲਖ ਹੋਹਿ ਲਖ ਹੋਵਹਿ ਲਖ ਵੀਸ ॥ ਲਖੁ ਲਖੁ ਗੇੜਾ ਆਖੀਅਹਿ ਏਕੁ ਨਾਮੁ ਜਗਦੀਸ ॥ ਏਤੁ ਰਾਤਿ ਪਤਿ ਪਵੜੀਆ ਚੜੀਐ ਹੋਇ ਈਕੀਸ ॥ ਸੁਣਿ ਗਲਾ ਆਕਾਸ ਕੀ ਕੀਟਾ ਆਈ ਰੀਸ ॥ ਨਾਨਕ ਨਦਰੀ ਪਾਈਐ ਕੂੜੀ ਕੂੜੈ ਠੀਸ ॥ ੩੨ ॥ ਆਖਣਿ ਜੋਰੁ ਚੁਪੈ ਨਹ ਜੋਰੁ ॥ ਜੋਰੁ ਨ ਮੰਗਣਿ ਦੇਣਿ ਨ ਜੋਰੁ ॥ ਜੋਰੁ ਨ ਜੀਵਣਿ ਮਰਣਿ ਨਹ ਜੋਰੁ ॥ ਜੋਰੁ ਨ ਰਾਜਿ ਮਾਲਿ ਮਨਿ ਸੋਰੁ ॥ ਜੋਰੁ ਨ ਸੁਰਤੀ ਗਿਆਨਿ ਵੀਚਾਰਿ ॥ ਜੋਰੁ ਨ ਜੁਗਤੀ ਛੁਟੈ ਸੰਸਾਰੁ ॥ ਜਿਸੁ ਹਥਿ ਜੋਰੁ ਕਰਿ ਵੇਖੈ ਸੋਇ ॥ ਨਾਨਕ ਉਤਮੁ ਨੀਚੁ ਨ ਕੋਇ ॥ ੩੩ ॥ ਰਾਤੀ ਰੁਤੀ ਥਿਤੀ ਵਾਰ ॥ ਪਵਣ ਪਾਣੀ ਅਗਨੀ ਪਾਤਾਲ ॥ ਤਿਸੁ ਵਿਚਿ ਧਰਤੀ ਥਾਪਿ ਰਖੀ ਧਰਮਸਾਲ ॥ ਤਿਸੁ ਵਿਚਿ ਜੀਅ ਜੁਗਤਿ ਕੇ ਰੰਗ ॥ ਤਿਨ ਕੇ ਨਾਮ ਅਨੇਕ ਅਨੰਤ ॥ ਕਰਮੀ ਕਰਮੀ ਹੋਇ ਵੀਚਾਰੁ ॥ ਸਚਾ ਆਪਿ ਸਚਾ ਦਰਬਾਰੁ ॥ ਤਿਥੈ ਸੋਹਨਿ ਪੰਚ ਪਰਵਾਣੁ ॥ ਨਦਰੀ ਕਰਮਿ ਪਵੈ ਨੀਸਾਣੁ ॥ ਕਚ ਪਕਾਈ ਓਥੈ ਪਾਇ ॥ ਨਾਨਕ ਗਇਆ ਜਾਪੈ ਜਾਇ ॥ ੩੪ ॥ ਧਰਮ ਖੰਡ ਕਾ ਏਹੋ ਧਰਮੁ ॥ ਗਿਆਨ ਖੰਡ ਕਾ ਆਖਹੁ ਕਰਮੁ ॥ ਕੇਤੇ ਪਵਣ ਪਾਣੀ ਵੈਸੰਤਰ ਕੇਤੇ ਕਾਨ ਮਹੇਸ ॥ ਕੇਤੇ ਬਰਮੇ ਘਾੜਤਿ ਘੜੀਅਹਿ ਰੂਪ ਰੰਗ ਕੇ ਵੇਸ ॥ ਕੇਤੀਆ ਕਰਮ ਭੂਮੀ ਮੇਰ ਕੇਤੇ ਕੇਤੇ ਧੂ ਉਪਦੇਸ ॥ ਕੇਤੇ ਇੰਦ ਚੰਦ ਸੂਰ ਕੇਤੇ ਕੇਤੇ ਮੰਡਲ ਦੇਸ ॥ ਕੇਤੇ ਸਿਧ ਬੁਧ ਨਾਥ ਕੇਤੇ ਕੇਤੇ ਦੇਵੀ ਵੇਸ ॥ ਕੇਤੇ ਦੇਵ ਦਾਨਵ ਮੁਨਿ ਕੇਤੇ ਕੇਤੇ ਰਤਨ ਸਮੁੰਦ ॥ ਕੇਤੀਆ ਖਾਣੀ ਕੇਤੀਆ ਬਾਣੀ ਕੇਤੇ ਪਾਤ ਨਰਿੰਦ ॥ ਕੇਤੀਆ ਸੁਰਤੀ ਸੇਵਕ ਕੇਤੇ ਨਾਨਕ ਅੰਤੁ ਨ ਅੰਤੁ ॥ ੩੫ ॥ ਗਿਆਨ ਖੰਡ ਮਹਿ ਗਿਆਨੁ ਪਰਚੰਡੁ ॥ ਤਿਥੈ ਨਾਦ ਬਿਨੋਦ ਕੋਡ ਅਨੰਦੁ ॥ ਸਰਮ ਖੰਡ ਕੀ ਬਾਣੀ ਰੂਪੁ ॥ ਤਿਥੈ ਘਾੜਤਿ ਘੜੀਐ ਬਹੁਤੁ ਅਨੂਪੁ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥