ਤਾ ਕੀਆ ਗਲਾ ਕਥੀਆ ਨਾ ਜਾਹਿ ॥ ਜੇ ਕੋ ਕਹੈ ਪਿਛੈ ਪਛੁਤਾਇ ॥ ਤਿਥੈ ਘੜੀਐ ਸੁਰਤਿ ਮਤਿ ਮਨਿ ਬੁਧਿ ॥ ਤਿਥੈ ਘੜੀਐ ਸੁਰਾ ਸਿਧਾ ਕੀ ਸੁਧਿ ॥ ੩੬ ॥ ਕਰਮ ਖੰਡ ਕੀ ਬਾਣੀ ਜੋਰੁ ॥ ਤਿਥੈ ਹੋਰੁ ਨ ਕੋਈ ਹੋਰੁ ॥ ਤਿਥੈ ਜੋਧ ਮਹਾਬਲ ਸੂਰ ॥ ਤਿਨ ਮਹਿ ਰਾਮੁ ਰਹਿਆ ਭਰਪੂਰ ॥ ਤਿਥੈ ਸੀਤੋ ਸੀਤਾ ਮਹਿਮਾ ਮਾਹਿ ॥ ਤਾ ਕੇ ਰੂਪ ਨ ਕਥਨੇ ਜਾਹਿ ॥ ਨਾ ਓਹਿ ਮਰਹਿ ਨ ਠਾਗੇ ਜਾਹਿ ॥ ਜਿਨ ਕੈ ਰਾਮੁ ਵਸੈ ਮਨ ਮਾਹਿ ॥ ਤਿਥੈ ਭਗਤ ਵਸਹਿ ਕੇ ਲੋਅ ॥ ਕਰਹਿ ਅਨੰਦੁ ਸਚਾ ਮਨਿ ਸੋਇ ॥ ਸਚਖੰਡਿ ਵਸੈ ਨਿਰੰਕਾਰੁ ॥ ਕਰਿ ਕਰਿ ਵੇਖੈ ਨਦਰਿ ਨਿਹਾਲ ॥ ਤਿਥੈ ਖੰਡ ਮੰਡਲ ਵਰਭੰਡ ॥ ਜੇ ਕੋ ਕਥੈ ਤ ਅੰਤ ਨ ਅੰਤ ॥ ਤਿਥੈ ਲੋਅ ਲੋਅ ਆਕਾਰ ॥ ਜਿਵ ਜਿਵ ਹੁਕਮੁ ਤਿਵੈ ਤਿਵ ਕਾਰ ॥ ਵੇਖੈ ਵਿਗਸੈ ਕਰਿ ਵੀਚਾਰੁ ॥ ਨਾਨਕ ਕਥਨਾ ਕਰੜਾ ਸਾਰੁ ॥ ੩੭ ॥ ਜਤੁ ਪਾਹਾਰਾ ਧੀਰਜੁ ਸੁਨਿਆਰੁ ॥ ਅਹਰਣਿ ਮਤਿ ਵੇਦੁ ਹਥੀਆਰੁ ॥ ਭਉ ਖਲਾ ਅਗਨਿ ਤਪ ਤਾਉ ॥ ਭਾਂਡਾ ਭਾਉ ਅੰਮ੍ਰਿਤੁ ਤਿਤੁ ਢਾਲਿ ॥ ਘੜੀਐ ਸਬਦੁ ਸਚੀ ਟਕਸਾਲ ॥ ਜਿਨ ਕਉ ਨਦਰਿ ਕਰਮੁ ਤਿਨ ਕਾਰ ॥ ਨਾਨਕ ਨਦਰੀ ਨਦਰਿ ਨਿਹਾਲ ॥ ੩੮ ॥ ਸਲੋਕੁ ॥ ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥ ਦਿਵਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ ॥ ਚੰਗਿਆਈਆ ਬੁਰਿਆਈਆ ਵਾਚੈ ਧਰਮੁ ਹਦੂਰਿ ॥ ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥ ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥ ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ ॥ ੧ ॥

ਸੋਦਰੁ ਰਾਗੁ ਆਸਾ ਮਹਲਾ ੧ ੴ ਸਤਿਗੁਰ ਪ੍ਰਸਾਦਿ ॥
ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥ ਵਾਜੇ ਤੇਰੇ ਨਾਦ ਅਨੇਕ ਅਸੰਖਾ ਕੇਤੇ ਤੇਰੇ ਵਾਵਣਹਾਰੇ ॥ ਕੇਤੇ ਤੇਰੇ ਰਾਗ ਪਰੀ ਸਿਉ ਕਹੀਅਹਿ ਕੇਤੇ ਤੇਰੇ ਗਾਵਣਹਾਰੇ ॥ ਗਾਵਨਿ ਤੁਧਨੋ ਪਵਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥ ਗਾਵਨਿ ਤੁਧਨੋ ਚਿਤੁ ਗੁਪਤੁ ਲਿਖਿ ਜਾਣਨਿ ਲਿਖਿ ਲਿਖਿ ਧਰਮੁ ਬੀਚਾਰੇ ॥ ਗਾਵਨਿ ਤੁਧਨੋ ਈਸਰੁ ਬ੍ਰਹਮਾ ਦੇਵੀ ਸੋਹਨਿ ਤੇਰੇ ਸਦਾ ਸਵਾਰੇ ॥ ਗਾਵਨਿ ਤੁਧਨੋ ਇੰਦ੍ਰ ਇੰਦ੍ਰਾਸਣਿ ਬੈਠੇ ਦੇਵਤਿਆ ਦਰਿ ਨਾਲੇ ॥ ਗਾਵਨਿ ਤੁਧਨੋ ਸਿਧ ਸਮਾਧੀ ਅੰਦਰਿ ਗਾਵਨਿ ਤੁਧਨੋ ਸਾਧ ਬੀਚਾਰੇ ॥ ਗਾਵਨਿ ਤੁਧਨੋ ਜਤੀ ਸਤੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥